ਹੁਕਮਨਾਮਾ ਦਰਬਾਰ ਸਹਿਬ…


ਹੁਕਮਨਾਮਾ ਦਰਬਾਰ ਸਹਿਬ
ਸ਼੍ਰੀ ਅੰਮ੍ਰਿਤਸਰ ਤੋਂ ਜੀ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ
ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 26.07.2011, ਮੰਗਲਵਾਰ ,
11 ਸਾਵਣ (ਸੰਮਤ 543 ਨਾਨਕਸ਼ਾਹੀ) (ਅੰਗ :720)

MUKHWAK IN PUNJABI:-

ਬੈਰਾੜੀ ਮਹਲਾ ੪ ॥
ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥
ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥
ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥
ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥
ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥
ਨਾਨਕ ਸਰਣਿ ਤੁਮ੍ਹ੍ਹਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬

MUKHWAK IN HINDI:-

बैराड़ी महला ४ ॥
जपि मन हरि हरि नामु नित धिआइ ॥
जो इछहि सोई फलु पावहि फिरि दूखु न लागै आइ ॥१॥ रहाउ ॥
सो जपु सो तपु सा ब्रत पूजा जितु हरि सिउ प्रीति लगाइ ॥
बिनु हरि प्रीति होर प्रीति सभ झूठी इक खिन महि बिसरि सभ जाइ ॥१॥
तू बेअंतु सरब कल पूरा किछु कीमति कही न जाइ ॥
नानक सरणि तुम्हारी हरि जीउ भावै तिवै छडाइ ॥२॥६॥

ਪੰਜਾਬੀ ਵਿਆਖਿਆ :-

ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ। ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ।੧।ਰਹਾਉ।
ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ। ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ।੧।
ਹੇ ਨਾਨਕ! (ਆਖ-) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ। ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ।੨।੬।

English Translation :-

Bairari 4th Guru.
O my soul day repeat and remember thou the Lord Master’s Name.
Thou shalt obtain the fruits which thou desires and pain shall touch thee not, again. Pause.
That is the true meditation, true austerity, true fasting and true worship, whereby affection with the Lord’s is contracted.
Without Lord’s love every other love is false, in an instant, it is all forgotten.
Thou art Infinite and Master of all the powers. Thy worth cannot even be slightly described.
O reverend Lord, Nanak has entered Thine sanctuary. As Thou likest, so Thou unite him with Thee.

ਬੋਲੇ ਸੋ ਨਿਹਾਲ ,
ਸਤ ਸ੍ਰੀ ਅਕਾਲ…..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ


ਹੁਕਮਨਾਮਾ 1.6.2011 Onward…

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s